ਲੁਧਿਆਣਾ 9 ਅਪ੍ਰੈਲ (ਮਨਜੀਤ ਸਿੰਘ ਰੋਮਾਨਾ ) ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ,ਆਪ’ ਸਰਕਾਰ ਦੇ ਸ਼ਾਸਨਕਾਲ ਵਿੱਚ ਨਗਰ ਨਿਗਮ ਵਿੱਚ ਭਾਜਪਾ ਕੌਂਸਲਰਾਂ ਦੀ ਸੁਣਵਾਈ ਨਾ ਹੋਣ ਅਤੇ ਉਨ੍ਹਾਂ ਨੂੰ ਅਣਗੌਲਿਆ ਕੀਤੇ ਜਾਣ ਸਬੰਧੀ ਆਪਣੇ ਸਾਥੀਆਂ ਨਾਲ ਮਿਲ ਕੇ ‘ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਮੰਗ ਪੱਤਰ ਵਿੱਚ, ਸਾਰੇ ਕੌਂਸਲਰਾਂ ਨੇ ਨਗਰ ਨਿਗਮ ਕਮਿਸ਼ਨਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਖੇਤਰ ਵਿੱਚ ਸਫਾਈ ਕਰਮਚਾਰੀਆਂ ਦੀ ਗਿਣਤੀ ਪੂਰੀ ਕੀਤੀ ਜਾਵੇ ਅਤੇ ਸਫਾਈ ਪ੍ਰਣਾਲੀ ਵਿੱਚ ਸੁਧਾਰ ਕੀਤਾ ਜਾਵੇ। ਇਸ ਮੌਕੇ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਨਗਰ ਨਿਗਮ ਹਾਊਸ ਬਣਨ ਤੋਂ ਬਾਅਦ ਤੋਂ ਹੀ ਭਾਜਪਾ ਕੌਂਸਲਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ‘ਆਪ’ ਵਿਧਾਇਕਾਂ ਦੀ ਸ਼ਹਿ, ਉਤੇ ਨਾ ਹੀ ਉਨ੍ਹਾਂ ਦੇ ਵਾਰਡਾਂ ਵਿੱਚ ਸਫਾਈ ਕਰਮਚਾਰੀਆਂ ਦੀ ਗਿਣਤੀ ਪੂਰੀ ਹੋ ਰਹੀ ਹੈ। ਨਾ ਹੀ ਰੋਸ਼ਨੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਰੋਸ਼ਨੀ ਦੀ ਘਾਟ ਕਾਰਨ ਵਾਰਡ ਵਿੱਚ ਰੋਜ਼ਾਨਾ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰਦੀਆਂ ਹਨ। ਉਥੇ ਹੀ ਵਾਰਡ ਦੀਆਂ ਸੜਕਾਂ ਵੀ ਟੁੱਟੀਆਂ ਹੋਈਆਂ ਹਨ। ਇਨ੍ਹਾਂ ਦੀ ਮੁਰੰਮਤ ਆਦਿ ਦਾ ਕੰਮ ਵੀ ਬੰਦ ਕਰ ਦਿੱਤਾ ਗਿਆ ਹੈ। ਰੋਹਿਤ ਸਿੱਕਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਵਿਧਾਇਕ ਆਪਣੇ ਚੁਣੇ ਹੋਏ ਕੌਂਸਲਰਾਂ ਦਾ ਕੰਮ ਤੇਜ਼ ਰਫ਼ਤਾਰ ਨਾਲ ਕਰਵਾ ਰਹੇ ਹਨ। ਜਿਨ੍ਹਾਂ ਵਾਰਡਾਂ ਵਿੱਚ ਉਨ੍ਹਾਂ ਦੇ ਕੌਂਸਲਰ ਨਹੀਂ ਹਨ, ਉੱਥੇ ਵਿਕਾਸ ਕਾਰਜ ਰੋਕ ਦਿੱਤੇ ਗਏ ਹਨ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਕਿਹਾ ਜਾਂਦਾ ਹੈ ਕਿ ਵਿਕਾਸ ਦਾ ਨਾਅਰਾ ਦੇਣ ਵਾਲੇ ‘ਆਪ’ ਵਿਧਾਇਕਾਂ ਦੇ ਦਿਲਾਂ ਵਿੱਚ ਖੋਟ ਹੈ। ਇਸ ਮੌਕੇ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਨਵਲ ਜੈਨ, ਕੌਂਸਲਰ ਪਾਰਟੀ ਆਗੂ ਪੂਨਮ ਰਤਡਾ, ਡਿਪਟੀ ਆਗੂ ਰੋਹਿਤ ਸਿੱਕਾ, ਪੱਲਵੀ ਵਿਪਨ ਵਿਨਾਇਕ, ਰੁਚੀ ਗੁਲਾਟੀ, ਰਾਜੇਸ਼ ਮਿਸ਼ਰਾ, ਜਸਬੀਰ ਕੌਰ, ਹੈਪੀ, ਅਨਿਲ ਭਾਰਦਵਾਜ, ਦਿਕਸ਼ਾ ਬਤਰਾ, ਰੂਬੀ ਗੋਰੀਆਨ, ਸ਼ੋਭਾ ਸ਼ਰਮਾ, ਅਨੀਤਾ ਸ਼ਰਮਾ, ਕੁਲਦੀਪ ਕੌਰ, ਮੁਕੇਸ਼ ਖੱਤਰੀ, ਸੁਮਨ ਵਰਮਾ, ਹੈਪੀ ਸ਼ੇਰਪੁਰੀਆ, ਰਾਜ ਸ਼ਰਮਾ, ਨਿਤਿਨ ਬੱਤਰਾ, ਮੋਹਿਤ ਸਿੱਕਾ,ਕੁਲਵੰਤ ਸਿੰਘ ਕਾਂਤੀ ਆਦਿ ਮੌਜੂਦ ਸਨ।
ਭਾਜਪਾ ਕੌਂਸਲਰਾਂ ਨੇ ਨਗਰ ਨਿਗਮ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ